28 ਅਪ੍ਰੈਲ ਨੂੰ ਪੂਰੇ ਪੰਜਾਬ ‘ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ ਭਵਿੱਖਬਾਣੀ

ਚੰਡੀਗੜ੍ਹ: ਭਾਰਤੀ ਮੌਸਮ ਵਿਭਾਗ ਵੱਲੋਂ 26 ਅਪ੍ਰੈਲ 2026 ਤੋਂ ਲੈ ਕੇ 30 ਅਪ੍ਰੈਲ 2026 ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲਈ ਮੌਸਮੀ ਚਿਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ। ਵਿਭਾਗ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਕਈ ਹਿੱਸਿਆਂ ‘ਚ ਹੀਟਵੇਵ, ਗਰਮ ਰਾਤਾਂ ਤੇ ਕੁਝ ਇਲਾਕਿਆਂ ‘ਚ ਤੇਜ਼ ਤੂਫ਼ਾਨ ਨਾਲ ਬਿਜਲੀ ਲਿਸ਼ਕਣ ਦੀ ਸੰਭਾਵਨਾ ਬਣੀ ਹੋਈ ਹੈ।

26 ਅਤੇ 27 ਅਪ੍ਰੈਲ ਨੂੰ ਮਾਲਵਾ ਖੇਤਰ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਗਰਮੀ ਦਾ ਅਸਰ ਵੱਧ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਥਾਵਾਂ ‘ਤੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਦੋਆਬਾ ਅਤੇ ਮਾਝਾ ਖੇਤਰ ਵਿੱਚ ਕੁਝ ਜ਼ਿਲ੍ਹਿਆਂ ਵਿੱਚ ਹਾਲਾਤ ਸਧਾਰਣ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਮੁਤਾਬਕ  28 ਅਪ੍ਰੈਲ ਨੂੰ ਮੌਸਮ ਬਦਲਣ ਦੀ ਸੰਭਾਵਨਾ ਹੈ। ਜਿੱਥੇ ਕਿ ਪੂਰੇ ਸੂਬੇ ‘ਚ ਤੇਜ਼ ਤੂਫਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਗਰਮੀ ਤੋਂ ਲੋਕਾਂ ਨੂੂੂੰ ਵੱਡੀ ਰਾਹਤ ਮਿਲਣ ਵਾਲੀ ਹੈ। ਉੱਥੇ ਹੀ  29 ਤੇ 30 ਅਪ੍ਰੈਲ ਨੂੰ ਕੁਝ ਜ਼ਿਲ੍ਹਿਆਂ ਵਿਚ ਬਿਜਲੀ ਲਿਸ਼ਕਣ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਵੀ ਬਣੀ ਹੈ।

By Gurpreet Singh

Leave a Reply

Your email address will not be published. Required fields are marked *