ਐਨਆਰਆਈਜ਼ ਦੀਆਂ ਸ਼ਿਕਾਇਤਾਂ ਲਈ ਵਟਸਐਪ ਨੰਬਰ ਜਾਰੀ, ਗੈਰ-ਕਾਨੂੰਨੀ ਤਰੀਕਿਆਂ ਨਾਲ ਵਿਦੇਸ਼ ਜਾਣ ਤੋਂ ਬਚਣ ਦੀ ਅਪੀਲ – ਮੰਤਰੀ ਕੁਲਦੀਪ ਧਾਲੀਵਾਲ

ਐਨਆਰਆਈਜ਼ ਦੀਆਂ ਸ਼ਿਕਾਇਤਾਂ ਲਈ ਵਟਸਐਪ ਨੰਬਰ ਜਾਰੀ, ਗੈਰ-ਕਾਨੂੰਨੀ ਤਰੀਕਿਆਂ ਨਾਲ ਵਿਦੇਸ਼ ਜਾਣ ਤੋਂ ਬਚਣ ਦੀ ਅਪੀਲ – ਮੰਤਰੀ ਕੁਲਦੀਪ ਧਾਲੀਵਾਲ

ਚੰਡੀਗੜ੍ਹ (ਨੈਸ਼ਨਲ ਟਾਈਮਜ਼): ਪੰਜਾਬ ਦੇ ਐਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਨਆਰਆਈਜ਼ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਨੂੰ ਯਕੀਨੀ ਬਣਾਉਣ ਲਈ ਵਟਸਐਪ ਨੰਬਰ 9056009884 ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ “ਇਸ ਨੰਬਰ ਰਾਹੀਂ ਵਿਦੇਸ਼ ਵਸਦੇ ਪੰਜਾਬੀ ਆਪਣੇ ਮੁੱਦਿਆਂ ਨੂੰ ਸਿੱਧਾ ਸਾਂਝਾ ਕਰ ਸਕਣਗੇ ਅਤੇ ਅਸੀਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਯਤਨ ਕਰਾਂਗੇ।”

ਧਾਲੀਵਾਲ ਨੇ ਅਮਰੀਕਾ ਤੋਂ ਨਿਕਾਲੇ ਗਏ ਭਾਰਤੀ ਨਾਗਰਿਕਾਂ ਦੀ ਗੱਲ ਕਰਦਿਆਂ ਕਿਹਾ, “ਮੈਂ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਗੈਰ-ਕਾਨੂੰਨੀ ਤਰੀਕਿਆਂ ਨਾਲ ਵਿਦੇਸ਼ ਜਾਣ ਤੋਂ ਗੁਰੇਜ਼ ਕਰਨ। ਇਹ ਨਾ ਸਿਰਫ ਉਨ੍ਹਾਂ ਦੀ ਜਾਨ ਨੂੰ ਖ਼ਤਰੇ ਵਿੱਚ ਪਾਉਂਦਾ ਹੈ, ਬਲਕਿ ਪੰਜਾਬ ਦੀ ਨਾਂਵ ਨੂੰ ਵੀ ਬਦਨਾਮ ਕਰਦਾ ਹੈ।”

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਐਨਆਰਆਈ ਭਾਈਚਾਰੇ ਦੀ ਭਲਾਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ।

By nishuthapar1

Leave a Reply

Your email address will not be published. Required fields are marked *