ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਸਭ ਤੋਂ ਵੱਧ ਚਰਚਾ ਵਾਲਾ ਵਿਸ਼ਾ ਇਹ ਸੀ ਕਿ ਕੇਜਰੀਵਾਲ ਹੁਣ ਕੀ ਕਰਨਗੇ?
ਕੀ ਕੇਜਰੀਵਾਲ ਭਗਵੰਤ ਮਾਨ ਤੋਂ ਅਸਤੀਫ਼ਾ ਲੈ ਕੇ ਖੁਦ ਪੰਜਾਬ ਦੇ ਮੁੱਖ ਮੰਤਰੀ ਬਣਨਗੇ? ਇਸ ਕਿਆਸਅਰਾਈਆਂ ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ ਬਾਰੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਇਨ੍ਹਾਂ ਵਿੱਚ ਰੱਤੀ ਭਰ ਵੀ ਸੱਚਾਈ ਨਹੀਂ ਹੈ।
ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ
ਦਿੱਲੀ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਲੀਡਰਸ਼ਿਪ ਤਬਦੀਲੀ ਦੀਆਂ ਅਟਕਲਾਂ ਵਿਚਕਾਰ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਖੁੱਲ੍ਹ ਕੇ ਬੋਲੇ ਹਨ। ਮੁੱਖ ਮੰਤਰੀ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਨਹੀਂ ਬਣਨ ਵਾਲੇ। ਅਜਿਹੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਇਹ ਗੱਲਾਂ ਬੇਬੁਨਿਆਦ ਹਨ, ਇਨ੍ਹਾਂ ਵਿੱਚ ਕੋਈ ਸੱਚਾਈ ਨਹੀਂ ਹੈ।