ਨੈਸ਼ਨਲ ਟਾਈਮਜ਼ ਬਿਊਰੋ :- ਥਾਣਾ ਸੁਲਤਾਨਪੁਰ ਲੋਧੀ ਦੇ ਅਧੀਨ ਪੈਦੇ ਪਿੰਡ ਜਾਰਜਪੁਰ ਨੇੜੇ ਇਕ ਕਿਸਾਨ ਦੇ ਖੇਤਾਂ ਵਿਚੋਂ ਇਕ ਅਣਪਛਾਤੀ ਮਹਿਲਾ ਦੀ ਗਲੀ ਸੜੀ ਹਾਲਤ ਵਿਚ ਲਾਸ਼ ਮਿਲੀ ਹੈ। ਜਿਸ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਪਤਾ ਲੱਗਦੇ ਹੀ ਪੁਲਸ ਪਾਰਟੀ ਮੌਕੇ ‘ਤੇ ਪਹੁੰਚ ਗਈ ਹੈ ।
ਘਟਨਾ ਦੀ ਜਾਂਚ ਲਈ ਮੌਕੇ ‘ਤੇ ਪੁੱਜੇ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਧੀਰੇਂਦਰ ਵਰਮਾ (ਆਈ. ਪੀ. ਐੱਸ,ਏ. ਐੱਸ. ਪੀ) ਨੇ ਦੱਸਿਆ ਨੇ ਮੁੱਢਲੀ ਤਫ਼ਤੀਸ਼ ਵਿਚ ਇਹ ਕਤਲ ਦਾ ਮਾਮਲਾ ਲੱਗਦਾ ਹੈ।
ਇਸ ਲਈ ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਔਰਤ ਦੀ ਪਛਾਣ ਨਹੀਂ ਹੋ ਸਕੀ ਹੈ। ਮ੍ਰਿਤਕ ਔਰਤ ਦੀ ਉਮਰ 28 ਤੋਂ 38 ਸਾਲ ਦੇ ਵਿਚਕਾਰ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਮਹਿਲਾ ਦੀ ਪਛਾਣ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਹੋਰ ਜਾਂਚ ਤੋਂ ਬਾਅਦ ਹੀ ਸਾਰਾ ਮਾਮਲਾ ਸਾਹਮਣੇ ਆਵੇਗਾ ਕਿ ਔਰਤ ਦਾ ਕਤਲ ਕਿਵੇਂ ਹੋਇਆ ਹੈ।
