ਗੀਜ਼ਰ ਫੱਟਣ ਨਾਲ ਔਰਤ ਦੀ ਮੌਤ

ਬਠਿੰਡਾ : ਇੱਥੇ ਬੀਬੀਵਾਲਾ ਰੋਡ ’ਤੇ ਸਥਿਤ ਗਲੀ ਨੰਬਰ-10 ਇਕ ਘਰ ਵਿਚ ਗੀਜ਼ਰ ਫਟਣ ਨਾਲ ਇਕ ਔਰਤ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਊਸ਼ਾ ਰਾਣੀ (62) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਬਾਥਰੂਮ ਵਿਚ ਗੀਜ਼ਰ ਦੀ ਵਰਤੋਂ ਕਰ ਰਹੀ ਸੀ ਕਿ ਅਚਾਨਕ ਇਕ ਧਮਾਕਾ ਹੋਇਆ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਆਸ-ਪਾਸ ਦੇ ਲੋਕ ਘਬਰਾ ਗਏ ਅਤੇ ਘਟਨਾ ਸਥਾਨ ’ਤੇ ਪਹੁੰਚ ਗਏ। ਪਰਿਵਾਰਕ ਮੈਂਬਰਾਂ ਅਤੇ ਗੁਆਂਢੀਆਂ ਨੇ ਜ਼ਖਮੀ ਊਸ਼ਾ ਰਾਣੀ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਸਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਗਿਆ।

ਘਟਨਾ ਦੀ ਜਾਣਕਾਰੀ ਮਿਲਣ ’ਤੇ ਸਿਵਲ ਲਾਈਨ ਥਾਣੇ ਦੀ ਇਕ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਨੇ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਗੀਜ਼ਰ ਫਟਣ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਸ਼ੱਕ ਹੈ ਕਿ ਤਕਨੀਕੀ ਨੁਕਸ ਜਾਂ ਜ਼ਿਆਦਾ ਦਬਾਅ ਕਾਰਨ ਇਹ ਹਾਦਸਾ ਹੋਇਆ ਹੈ। ਪਰਿਵਾਰ ਨੇ ਮ੍ਰਿਤਕਾ ਦਾ ਸਸਕਾਰ ਕਰ ਦਿੱਤਾ ਹੈ।

By Gurpreet Singh

Leave a Reply

Your email address will not be published. Required fields are marked *