ਪ੍ਰੇਮ ਸੰਬੰਧਾਂ ਕਾਰਨ ਔਰਤ ਦਾ ਘਰ ਵਾਲਿਆਂ ਨੇ ਕੀਤਾ ਕਤਲ, ਲਾਸ਼ ਨਹਿਰ ‘ਚ ਸੁੱਟੀ

ਪ੍ਰੇਮ ਸੰਬੰਧਾਂ ਕਾਰਨ ਔਰਤ ਦਾ ਘਰ ਵਾਲਿਆਂ ਨੇ ਕੀਤਾ ਕਤਲ, ਲਾਸ਼ ਨਹਿਰ 'ਚ ਸੁੱਟੀ

ਪੱਟੀ (ਨੈਸ਼ਨਲ ਟਾਈਮਜ਼): ਹੈਰਾਨ ਕਰ ਦੇਣ ਵਾਲੀ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਕ ਵਿਆਹੀ ਔਰਤ ਦੇ ਪ੍ਰੇਮ ਸੰਬੰਧਾਂ ਦੇ ਮਾਮਲੇ ਨੂੰ ਲੈ ਕੇ ਉਸ ਦੇ ਪਤੀ ਨੇ ਗਲ ਘੁੱਟ ਕੇ ਕਤਲ ਕਰ ਦਿੱਤਾ ਅਤੇ ਸਬੂਤ ਮਿਟਾਉਣ ਲਈ ਲਾਸ਼ ਨੂੰ ਹਰੀਕੇ ਨਹਿਰ ‘ਚ ਸੁੱਟ ਦਿੱਤਾ। ਮ੍ਰਿਤਕਾ ਦੀ ਪਛਾਣ ਗੁਰਪ੍ਰੀਤ ਕੌਰ, ਪਤਨੀ ਚਮਕੌਰ ਸਿੰਘ, ਵਾਸੀ ਪੱਟੀ ਵਜੋਂ ਹੋਈ ਹੈ। ਥਾਣਾ ਸਿਟੀ ਪੱਟੀ ਪੁਲਿਸ ਨੇ ਮਾਮਲੇ ਦੀ ਜਾਂਚ ਤੋਂ ਬਾਅਦ ਮ੍ਰਿਤਕਾ ਦੇ ਪਤੀ ਚਮਕੌਰ ਸਿੰਘ, ਸੱਸ-ਸਹੁਰੇ ਅਤੇ ਨਨਾਣ ਦੇ ਖਿਲਾਫ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਮੀਡੀਆ ਨਾਲ ਗੱਲ ਕਰਦਿਆਂ ਮ੍ਰਿਤਕਾ ਗੁਰਪ੍ਰੀਤ ਕੌਰ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੀ ਧੀ ਸਹੁਰੇ ਘਰ ਤੋਂ ਗਾਇਬ ਹੋ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਖੁਦ ਜਾਂਚ ਸ਼ੁਰੂ ਕੀਤੀ ਅਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਦੀ ਸ਼ੁਰੂਆਤੀ ਪੜਤਾਲ ‘ਚ ਸਾਹਮਣੇ ਆਇਆ ਕਿ ਚਮਕੌਰ ਸਿੰਘ ਨੇ ਪ੍ਰੇਮ ਸੰਬੰਧਾਂ ਦੇ ਸ਼ੱਕ ‘ਚ ਆਪਣੀ ਪਤਨੀ ਦਾ ਗਲ ਘੁੱਟ ਕੇ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਨਹਿਰ ‘ਚ ਸੁੱਟ ਕੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ। ਪਰਿਵਾਰ ਨੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਥਾਣਾ ਸਿਟੀ ਪੱਟੀ ਦੇ ਮੁਖੀ ਐਸਐਚਓ ਹਰਪ੍ਰੀਤ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰ ਦੀ ਸ਼ਿਕਾਇਤ ‘ਤੇ ਕਾਰਵਾਈ ਕੀਤੀ ਗਈ। ਜਾਂਚ ‘ਚ ਪਤਾ ਲੱਗਾ ਕਿ ਪੀਡਬਲਯੂਡੀ ਵਿਭਾਗ ‘ਚ ਨੌਕਰੀ ਕਰਦੇ ਚਮਕੌਰ ਸਿੰਘ ਨੇ 3 ਮਾਰਚ ਨੂੰ ਆਪਣੀ ਪਤਨੀ ਦਾ ਕਤਲ ਕੀਤਾ ਅਤੇ ਲਾਸ਼ ਨੂੰ ਹਰੀਕੇ ਨਹਿਰ ‘ਚ ਸੁੱਟ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਚਮਕੌਰ ਸਿੰਘ, ਉਸ ਦੇ ਮਾਪਿਆਂ ਅਤੇ ਭੈਣ ਖਿਲਾਫ ਕਤਲ ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਚਮਕੌਰ ਸਿੰਘ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

By Gurpreet Singh

Leave a Reply

Your email address will not be published. Required fields are marked *