ਗੁਲਜ਼ਾਰ ਸਿੰਘ ਤੇ ਪਰਵਿੰਦਰ ਝੋਟਾ ਦੇ ਪਰਿਵਾਰਾਂ ਨੂੰ ‘X’ ਸ਼੍ਰੇਣੀ ਦੀ ਸੁਰੱਖਿਆ

ਗੁਰਪ੍ਰੀਤ ਸਿੰਘ :- ਗ੍ਰਹਿ ਮੰਤਰਾਲੇ ਵੱਲੋਂ ਗੁਲਜ਼ਾਰ ਸਿੰਘ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਾਂ ਲਈ ‘ਐਕਸ’ (X) ਸ਼੍ਰੇਣੀ ਦੀ ਸੁਰੱਖਿਆ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਖ਼ਬਰ ਹੈ। ਸੁਰੱਖਿਆ ਕਰਮਚਾਰੀਆਂ ਦੀ ਅੱਜ ਪਰਿਵਾਰਾਂ ਤੱਕ ਪਹੁੰਚਣ ਦੀ ਉਮੀਦ ਹੈ।

ਜ਼ਿਕਰਯੋਗ ਹੈ ਕਿ ਗੁਲਜ਼ਾਰ ਸਿੰਘ ਵੱਲੋਂ ਪੰਜਾਬ ਦੇ ਮੰਤਰੀ ਹਰਪਾਲ ਚੀਮਾ ਨਾਲ ਹੋਈ ਇੱਕ ਮੀਟਿੰਗ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਚਿੰਤਾ ਜ਼ਾਹਰ ਕਰਨ ਤੋਂ ਇੱਕ ਦਿਨ ਬਾਅਦ ਉਨ੍ਹਾਂ ਦੀ ਮੌਤ ਹੋ ਗਈ ਸੀ, ਜਦਕਿ ਨਸ਼ਾ ਵਿਰੋਧੀ ਕਾਰਕੁਨ ਝੋਟਾ ਦੀ ਮਾਨਸਾ ਵਿੱਚ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਹੈ। ਹਾਲ ਹੀ ਵਿੱਚ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਸਕੱਤਰ ਤੋਂ ਗੁਲਜ਼ਾਰ ਸਿੰਘ, ਝੋਟਾ ਅਤੇ ਗੁਰਦਾਸਪੁਰ ਦੇ ਬਿਕਰਮਜੀਤ ਸਿੰਘ ਦੀ ਮੌਤ ਦੇ ਕਾਰਨਾਂ ਅਤੇ ਹਾਲਾਤ ਦੇ ਵੇਰਵੇ ਮੰਗੇ ਸਨ।

ਅਮਿਤ ਸ਼ਾਹ ਨੇ ਆਪਣੇ ਪੰਜਾਬ ਦੌਰੇ ਦੌਰਾਨ ਇਨ੍ਹਾਂ ਪਰਿਵਾਰਾਂ ਨਾਲ ਮੁਲਾਕਾਤ ਵੀ ਕੀਤੀ ਸੀ।

By Gurpreet Singh

Leave a Reply

Your email address will not be published. Required fields are marked *