ਗੁਰਪ੍ਰੀਤ ਸਿੰਘ :- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਅੱਜ ਫਿਰ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ। ਲਹਿਰਾਗਾਗਾ ਦੇ ਪਿੰਡ ਹਰਿਆਊ ਵਿਖੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਨਜਾਇਜ਼ ਉਸਾਰੀ ‘ਤੇ ਪੀਲਾ ਪੰਜਾ ਚਲਾਇਆ ਗਿਆ।
ਜਾਣਕਾਰੀ ਮੁਤਾਬਕ ਸੰਬੰਧਤ ਪਰਿਵਾਰ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕਈ ਮਾਮਲੇ ਦਰਜ ਹਨ। ਕਾਰਵਾਈ ਦੌਰਾਨ ਨਜਾਇਜ਼ ਤੌਰ ‘ਤੇ ਕੀਤੀ ਗਈ ਉਸਾਰੀ ਨੂੰ ਕਬਜ਼ੇ ਵਿੱਚ ਲੈ ਕੇ ਪੰਚਾਇਤ ਦੇ ਹਵਾਲੇ ਕਰ ਦਿੱਤਾ ਗਿਆ।
ਐਸਪੀ ਰਜੇਸ਼ ਛਿੱਬਰ, ਸੰਗਰੂਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਹੈ। ਪਿੰਡਾਂ ਅਤੇ ਸ਼ਹਿਰਾਂ ਵਿੱਚ ਕਮੇਟੀਆਂ ਬਣਾਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਨਸ਼ਾ ਤਸਕਰ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਨਸ਼ਿਆਂ ਖ਼ਿਲਾਫ਼ ਇਹ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
