ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਕਤਲ

ਗੁਰਪ੍ਰੀਤ ਸਿੰਘ :- ਪੰਜਾਬ ਦੇ ਜਿਲਾ ਫਿਰੋਜ਼ਪੁਰ (Ferozepur) ਦੇ ਪਿੰਡ ਪੱਧਰੀ ਵਿਖੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤਾ ਗਿਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਫਿਰੋਜਪੁਰ ਦੇ ਕਸਬਾ ਮੱਖੂ ਅਧੀਨ ਆਉਂਦੇ ਜਿਸ ਪਿੰਡ ਪੱਧਰੀ (Village padhri) ਵਿਖੇ ਜੋ ਇਕ ਨੌਜਵਾਨ ਦਾ ਕਾਰਾਂ ਵਿਚ ਸਵਾਰ ਹੋ ਕੇ ਆਏ ਕੁੱਝ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਵਿਚ ਕਤਲ ਕੀਤੇ ਗਏ ਨੌਜਵਾਨ ਦੀ ਪਛਾਣ ਦਵਿੰਦਰ ਸਿੰਘ ਉਰਫ ਦੀਪੂ ਵਾਸੀ ਦੀਨੇ ਕੇ ਦੇ ਤੌਰ ‘ਤੇ ਹੋਈ ਹੈ ।

ਕਦੋਂ ਵਾਪਰਿਆ ਹਾਦਸਾ

ਪ੍ਰਾਪਤ ਸੂਚਨਾ ਮੁਤਾਬਕ ਉਕਤ ਕਤਲ ਕਾਂਡ ਉਸ ਵੇਲੇ ਵਾਪਰਿਆ ਜਦੋਂ ਦਵਿੰਦਰ ਸਿੰਘ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਇਸ ਦੌਰਾਨ ਦੋ ਗੱਡੀਆਂ ਵਿੱਚ ਆਏ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਗੋਲੀਆਂ ਚਲਾ (Shoot) ਦਿੱਤੀਆਂ । ਜਿਸ ‘ਤੇ ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਸਿਵਲ ਹਸਪਤਾਲ ਜ਼ੀਰਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ।

ਪੁਲਸ ਨੇ ਕਰ ਦਿੱਤੀ ਹੈ ਮਾਮਲੇ ਦੀ ਜਾਂਚ ਸ਼ੁਰੂ

ਉਪਰੋਕਤ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਕਰੀਬ 15 ਦਿਨ ਪਹਿਲਾਂ ਦਵਿੰਦਰ ਸਿੰਘ ਦੀ ਭੈਣ ਨੂੰ ਉਸ ਦੇ ਸਹੁਰੇ ਪਰਿਵਾਰ ਤੋਂ ਘਰ ਲਿਆਂਦਾ ਗਿਆ ਸੀ । ਪਰਿਵਾਰ ਨੇ ਸ਼ੱਕ ਜਤਾਇਆ ਹੈ ਕਿ ਇਸੇ ਰੰਜਸ਼ ਕਾਰਨ ਦਵਿੰਦਰ ਦੀ ਹੱਤਿਆ ਕਰਵਾਈ ਗਈ ਹੋ ਸਕਦੀ ਹੈ । ਫਿਲਹਾਲ ਥਾਣਾ ਮੱਖੂ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਪੁਲਸ ਵੱਲੋਂ ਹਮਲਾਵਰਾਂ ਅਤੇ ਕਤਲ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ।

By Gurpreet Singh

Leave a Reply

Your email address will not be published. Required fields are marked *