ਕੈਲਗਰੀ ”ਚ ਨੌਜਵਾਨਾਂ ਨੇ ਪੰਜਾਬ ਹੜ੍ਹ ਪੀੜਤਾਂ ਦੀ ਮਦਦ ਲਈ ਇਕੱਠੇ ਕੀਤੇ 60,000 ਡਾਲਰ

ਨੈਸ਼ਨਲ ਟਾਈਮਜ਼ ਬਿਊਰੋ :- ਬੀਤੇ ਦਿਨ ਕੈਲਗਰੀ ਦੇ ਗੁਰਦੁਆਰਾ ਸਾਹਿਬ ਦਸਮੇਸ਼ ਕਲਚਰਲ ਸੈਂਟਰ ਅਤੇ ਸਿੱਖ ਮੋਟਰਸਾਈਕਲ ਰਾਈਡਰਜ਼ ਕਲੱਬ ਦੇ ਨੌਜਵਾਨਾਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਸਿੱਖ ਕੌਮ ਹਮੇਸ਼ਾ ਲੋਕ ਭਲਾਈ ਦੇ ਕੰਮਾਂ ਵਿਚ ਅੱਗੇ ਰਹਿੰਦੀ ਹੈ।

ਪੰਜਾਬ ਵਿਚ ਆਈ ਹੜ੍ਹ ਦੀ ਭਿਆਨਕ ਤਬਾਹੀ ਦੇ ਮੱਦੇਨਜ਼ਰ ਕਲੱਬ ਦੇ ਮੈਂਬਰਾਂ ਨੇ ਦਿਨ-ਰਾਤ ਸੇਵਾ ਕਰਦਿਆਂ ਸਿਰਫ ਇਕ ਦਿਨ ਵਿਚ 15/15 ਘੰਟੇ ਵਲੰਟੀਅਰ ਸੇਵਾਵਾਂ ਨਿਭਾਈਆਂ ਅਤੇ 60,000 ਡਾਲਰ ਤੋਂ ਵੱਧ ਦੀ ਰਕਮ ਇਕੱਠੀ ਕਰ ਕੇ ਸੰਗਤਾਂ ਨੂੰ ਸੌਂਪੀ।

ਇਸ ਮੌਕੇ ਕਥਾਵਾਚਕ ਗਿਆਨੀ ਭਾਈ ਪਿੰਦਰਪਾਲ ਸਿੰਘ ਜੀ ਨੇ ਵੀ ਹੜ੍ਹ ਪੀੜਤਾਂ ਲਈ ਯੋਗਦਾਨ ਪਾਇਆ ਅਤੇ ਸੰਗਤ ਨੂੰ ਪ੍ਰੇਰਿਤ ਕੀਤਾ ਕਿ ਵੱਡੇ ਮਨ ਨਾਲ ਲੋਕ ਭਲਾਈ ਦੇ ਕੰਮਾਂ ਵਿਚ ਹਿੱਸਾ ਪਾਉਣ।

By Rajeev Sharma

Leave a Reply

Your email address will not be published. Required fields are marked *