ਯੂਟਿਊਬਰ ਜੋਤੀ ਮਲਹੋਤਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

ਹਰਿਆਣਾ ਦੀ ਹਿਸਾਰ ਅਦਾਲਤ ਨੇ ਯੂਟਿਊਬਰ ਜੋਤੀ ਮਲਹੋਤਰਾ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਪੁਲਸ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸਨੂੰ ਜੇਲ੍ਹ ਭੇਜਣ ਦਾ ਹੁਕਮ ਦਿੱਤਾ ਗਿਆ। ਜੋਤੀ ਮਲਹੋਤਰਾ ਤੋਂ ਹੁਣ ਤੱਕ ਦੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਹ ਚਾਰ ਪੀਆਈਓਜ਼ ਦੇ ਸੰਪਰਕ ਵਿੱਚ ਸੀ। ਪਿਛਲੀ ਵਾਰ ਜਦੋਂ ਪੁਲਸ ਨੇ ਜੋਤੀ ਮਲਹੋਤਰਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ। ਫਿਰ ਅਦਾਲਤ ਨੇ ਜੋਤੀ ਦੇ ਰਿਮਾਂਡ ਵਿੱਚ ਚਾਰ ਦਿਨ ਦਾ ਵਾਧਾ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਅਦਾਲਤ ਨੇ ਜੋਤੀ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ। 9 ਦਿਨਾਂ ਦੇ ਕੁੱਲ ਪੁਲਿਸ ਰਿਮਾਂਡ ਤੋਂ ਬਾਅਦ, ਅਦਾਲਤ ਨੇ ਹੁਣ ਜੋਤੀ ਮਲਹੋਤਰਾ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ।

By Rajeev Sharma

Leave a Reply

Your email address will not be published. Required fields are marked *