ਬੰਗਲਾਦੇਸ਼ ‘ਚ ਤਖ਼ਤਪਲਟੇ ਤੋਂ ਬਾਅਦ ਯੂਨਸ ਦੀ ਮੋਦੀ ਨਾਲ ਪਹਿਲੀ ਮੁਲਾਕਾਤ!

ਨੈਸ਼ਨਲ ਟਾਈਮਜ਼ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁਖੀ ਮੁਹੰਮਦ ਯੂਨਸ ਦੀ ਬੈਂਕਾਕ ਵਿੱਚ BIMSTEC ਸਿਖਰ ਸੰਮੇਲਨ ਦੌਰਾਨ ਇੱਕ ਅਹਮ ਮੁਲਾਕਾਤ ਹੋਈ।

ਜ਼ਿਕਰਯੋਗ ਹੈ ਕਿ ਜਦੋਂ ਪਿਛਲੇ ਸਾਲ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਤਾ ਤੋਂ ਹਟਾਇਆ ਗਿਆ ਸੀ ਅਤੇ ਭਾਰਤ ਵੱਲੋਂ ਹਸੀਨਾ ਨੂੰ ਸਿਆਸੀ ਸ਼ਰਣ ਦਿੱਤੇ ਜਾਣ ਕਾਰਨ ਦੋਵਾਂ ਦੇਸ਼ਾਂ ਵਿਚ ਤਣਾਅ ਦਾ ਮਾਹੌਲ ਬਣ ਗਿਆ ਸੀ। ਇਹ ਦੋਵਾਂ ਨੇਤਾਵਾਂ ਵਿਚਕਾਰ ਪਹਿਲੀ ਰੱਸਮੀ ਗੱਲਬਾਤ ਸੀ। ਇਸ ਤਰ੍ਹਾਂ ਇਹ ਮੁਲਾਕਾਤ ਦੋਹਾਂ ਦੇਸ਼ਾਂ ਵਿਚਕਾਰ ਭਰੋਸੇ ਅਤੇ ਰਿਸ਼ਤਿਆਂ ਨੂੰ ਦੁਬਾਰਾ ਮਜ਼ਬੂਤ ਕਰਨ ਵੱਲ ਇੱਕ ਕਦਮ ਮੰਨੀ ਜਾ ਰਹੀ ਹੈ।ਇਸ ਤੋਂ ਪਹਿਲਾਂ ਭਾਰਤ ਦੀ ਸੰਸਦ ਵਿੱਚ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਲਿਖਤੀ ਜਵਾਬ ਵਿਚ ਕਿਹਾ ਕਿ ਭਾਰਤ ਨੇ ਬੰਗਲਾਦੇਸ਼ ਵਿੱਚ ਹਿੰਦੂਆਂ ਅਤੇ ਹੋਰ ਘੱਟਗਿਣਤੀਆਂ ਵਿਰੁੱਧ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਾਲੀਆਂ ਘਟਨਾਵਾਂ ਦਾ ਨੋਟਿਸ ਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮੁੱਦੇ ਵੱਖ-ਵੱਖ ਮੌਕਿਆਂ ‘ਤੇ ਢਾਕਾ ਸਰਕਾਰ ਕੋਲ ਉਠਾਏ ਗਏ ਹਨ।

ਸਰਕਾਰੀ ਅੰਕੜਿਆਂ ਮੁਤਾਬਕ, 10 ਦਸੰਬਰ 2024 ਨੂੰ ਬੰਗਲਾਦੇਸ਼ ਨੇ ਦੱਸਿਆ ਕਿ ਘੱਟਗਿਣਤੀਆਂ ਵਿਰੁੱਧ ਹਮਲਿਆਂ ਨਾਲ ਸਬੰਧਤ 88 ਮਾਮਲਿਆਂ ਵਿਚ 70 ਲੋਕਾਂ ਦੀ ਗ੍ਰਿਫਤਾਰੀ ਹੋਈ ਸੀ, ਜਦਕਿ ਜਨਵਰੀ 2025 ਤੱਕ ਪੁਲਿਸ ਨੇ 1,254 ਐਸੀ ਘਟਨਾਵਾਂ ਦੀ ਪੁਸ਼ਟੀ ਕੀਤੀ। ਨਵੀਆਂ ਜਾਣਕਾਰੀਆਂ ਮੁਤਾਬਕ 5 ਅਗਸਤ 2024 ਤੋਂ 23 ਮਾਰਚ 2025 ਤੱਕ 2,400 ਤੋਂ ਵੱਧ ਹਮਲਿਆਂ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ।

ਭਾਰਤ ਨੇ ਉਮੀਦ ਜਤਾਈ ਕਿ ਬੰਗਲਾਦੇਸ਼ ਘੱਟਗਿਣਤੀਆਂ ਵਿਰੁੱਧ ਹੋ ਰਹੀਆਂ ਹਿੰਸਾਤਮਕ ਘਟਨਾਵਾਂ ਦੀ ਪੂਰੀ ਜਾਂਚ ਕਰੇਗਾ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਵੇਗਾ।

By Rajeev Sharma

Leave a Reply

Your email address will not be published. Required fields are marked *