ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਗੁਰਪ੍ਰੀਤ ਸਿੰਘ :- ਮੰਗਲਵਾਰ ਰਾਤ ਲਗਭਗ 10:24 ਵਜੇ ਦਿੱਲੀ-ਐੱਨਸੀਆਰ ਅਤੇ ਉੱਤਰਾਖੰਡ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (NCS) ਅਨੁਸਾਰ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.9 ਮਾਪੀ ਗਈ ਹੈ। ਇਸ ਭੂਚਾਲ ਦਾ ਕੇਂਦਰ ਉੱਤਰਾਖੰਡ ਵਿੱਚ ਜ਼ਮੀਨ ਤੋਂ ਲਗਭਗ 22 ਕਿਲੋਮੀਟਰ ਦੀ ਡੂੰਘਾਈ ‘ਚ ਸਥਿਤ ਸੀ।

ਅਚਾਨਕ ਆਏ ਭੂਚਾਲ ਕਾਰਨ ਦਿੱਲੀ, ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ, ਫਰੀਦਾਬਾਦ, ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਬਹੁ-ਮੰਜ਼ਿਲਾ ਇਮਾਰਤਾਂ ਵਿੱਚ ਪੱਖੇ ਅਤੇ ਦਰਵਾਜ਼ੇ ਹਿੱਲਣ ਤੋਂ ਬਾਅਦ ਲੋਕ ਆਪਣੇ ਬੱਚਿਆਂ ਅਤੇ ਬਜ਼ੁਰਗਾਂ ਨਾਲ ਘਰਾਂ ਤੋਂ ਬਾਹਰ ਖੁੱਲ੍ਹੇ ਮੈਦਾਨਾਂ ਵੱਲ ਭੱਜੇ।

ਹਾਲਾਂਕਿ, ਪ੍ਰਸ਼ਾਸਨ ਅਤੇ ਰਾਹਤ ਏਜੰਸੀਆਂ ਅਨੁਸਾਰ ਇਸ ਭੂਚਾਲ ਨਾਲ ਕਿਸੇ ਵੀ ਤਰ੍ਹਾਂ ਦੇ ਵੱਡੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਇਤਲਾਹ ਨਹੀਂ ਹੈ। ਸਥਾਨਕ ਪ੍ਰਸ਼ਾਸਨ ਸਥਿਤੀ ‘ਤੇ ਲਗਾਤਾਰ ਨਜ਼ਰ ਬਣਾਏ ਹੋਏ ਹੈ।

By nishuthapar1

Leave a Reply

Your email address will not be published. Required fields are marked *